Phone: +91 98709 81709 Email: khabarworldpunjabi@gmail.com Email: info@khabarworldpunjabi.com

ਪਿੰਡ ਸਰਾਭਾ ਨੂੰ 'ਮਾਡਲ ਪਿੰਡ' ਵਜੋਂ ਵਿਕਸਤ ਕੀਤਾ ਜਾਵੇਗਾ-ਭਾਰਤ ਭੂਸ਼ਣ ਆਸ਼ੂ

Nov 16, 2018 | | LUDHIANA

ਪਿੰਡ ਸਰਾਭਾ ਨੂੰ 'ਮਾਡਲ ਪਿੰਡ' ਵਜੋਂ ਵਿਕਸਤ ਕੀਤਾ ਜਾਵੇਗਾ-ਭਾਰਤ ਭੂਸ਼ਣ ਆਸ਼ੂ
-ਪਿੰਡ ਦੀਆਂ ਮੰਗਾਂ ਜਲਦ ਪੂਰੀਆਂ ਕਰਨ ਦਾ ਭਰੋਸਾ
-ਸ਼ਹੀਦ ਕਰਤਾਰ ਸਿੰਘ ਸਰਾਭਾ ਨੂੰ 'ਕੌਮੀ ਸ਼ਹੀਦ' ਦਾ ਦਰਜਾ ਦਿਵਾਉਣ ਲਈ ਅਗਲੇ ਸੈਸ਼ਨ ਵਿੱਚ ਮੁੱਦਾ ਸੰਸਦ ਵਿੱਚ ਉਠਾਵਾਂਗਾ-ਰਵਨੀਤ ਸਿੰਘ ਬਿੱਟੂ
-ਪਿੰਡ ਸਰਾਭਾ ਵਿਖੇ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਵਸ ਮੌਕੇ ਰਾਜ ਪੱਧਰੀ ਸਮਾਗਮ ਵਿੱਚ ਸ਼ਿਰਕਤ
ਸਰਾਭਾ/ਲੁਧਿਆਣਾ
ਸ੍ਰੀ ਭਾਰਤ ਭੂਸ਼ਣ ਆਸ਼ੂ ਕੈਬਨਿਟ ਮੰਤਰੀ ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਵਿਭਾਗ, ਪੰਜਾਬ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਜੱਦੀ ਪਿੰਡ ਸਰਾਭਾ ਨੂੰ 'ਮਾਡਲ ਪਿੰਡ' ਵਜੋਂ ਵਿਕਸਤ ਕਰੇਗੀ। ਜਿਸ ਲਈ ਪਿੰਡ ਦੀਆਂ ਜਾਇਜ਼ ਮੰਗਾਂ ਨੂੰ ਅਗਲੇ 2 ਮਹੀਨੇ ਵਿੱਚ ਪੂਰਾ ਕਰਨ ਦਾ ਯਤਨ ਕੀਤਾ ਜਾਵੇਗਾ। ਉਹ ਅੱਜ ਪਿੰਡ ਸਰਾਭਾ ਦੇ ਖੇਡ ਸਟੇਡੀਅਮ ਵਿਖੇ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਵਸ ਸੰਬੰਧੀ ਪੰਜਾਬ ਸਰਕਾਰ ਵੱਲੋਂ ਆਯੋਜਿਤ ਕੀਤੇ ਗਏ ਰਾਜ ਪੱਧਰੀ ਸਮਾਗਮ ਨੂੰ ਸੰਬੋਧਨ ਕਰ ਰਹੇ ਸਨ।
ਸ੍ਰੀ ਆਸ਼ੂ ਨੇ ਕਿਹਾ ਕਿ ਪੰਜਾਬ ਸਰਕਾਰ ਸ਼ਹੀਦਾਂ ਦੀ ਸੋਚ 'ਤੇ ਪਹਿਰਾ ਦੇਣ ਦੇ ਨਾਲ-ਨਾਲ ਉਨ•ਾਂ ਦੇ ਸੁਪਨਿਆਂ ਮੁਤਾਬਿਕ ਦੇਸ਼ ਅਤੇ ਸਮਾਜ ਸਿਰਜਣ ਵਾਲੇ ਪਾਸੇ ਲੱਗੀ ਹੋਈ ਹੈ। ਜਿਸ ਲਈ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਪੂਰਨ ਵਚਨਬੱਧਤਾ ਹੈ। ਉਨ•ਾਂ ਕਿਹਾ ਕਿ ਪੰਜਾਬ ਸਰਕਾਰ ਨੇ ਫੈਸਲਾ ਕੀਤਾ ਹੈ ਕਿ ਸ਼ਹੀਦਾਂ ਨਾਲ ਜੁੜੀਆਂ ਸਾਰੀਆਂ ਥਾਵਾਂ ਨੂੰ ਵਧੀਆ ਤਰੀਕੇ ਨਾਲ ਵਿਕਸਤ ਅਤੇ ਸੰਭਾਲਿਆ ਜਾਵੇ। ਇਸੇ ਕੜੀ ਵਿੱਚ ਹੀ ਪਿੰਡ ਸਰਾਭਾ ਨੂੰ 'ਮਾਡਲ ਪਿੰਡ' ਵਜੋਂ ਵਿਕਸਤ ਕੀਤਾ ਜਾਵੇਗਾ। ਉਨ•ਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 15 ਅਗਸਤ ਨੂੰ ਰਾਜ ਪੱਧਰੀ ਅਜ਼ਾਦੀ ਦਿਹਾੜਾ ਸਮਾਰੋਹ ਵਿੱਚ ਪਿੰਡ ਸਰਾਭਾ ਦੇ ਵਿਕਾਸ ਲਈ 1 ਕਰੋੜ ਰੁਪਏ ਦੇਣ ਦਾ ਐਲਾਨ ਕੀਤਾ ਸੀ। ਇਸ ਰਾਸ਼ੀ ਨਾਲ ਜਲਦ ਹੀ ਵਿਕਾਸ ਕਾਰਜ ਵੱਡੇ ਪੱਧਰ 'ਤੇ ਸ਼ੁਰੂ ਕੀਤੇ ਜਾਣਗੇ। ਇਸ ਮੌਕੇ ਉਨ•ਾਂ ਅਖ਼ਤਿਆਰੀ ਖ਼ਾਤੇ ਵਿੱਚੋਂ ਵੀ ਪਿੰਡ ਦੇ ਵਿਕਾਸ ਲਈ 7 ਲੱਖ ਰੁਪਏ ਦੇਣ ਦਾ ਐਲਾਨ ਕੀਤਾ।
ਉਨ•ਾਂ ਸ਼ਹੀਦ ਕਰਤਾਰ ਸਿੰਘ ਸਰਾਭਾ ਵੱਲੋਂ ਦੇਸ਼ ਨੂੰ ਆਜ਼ਾਦ ਕਰਾਉਣ ਅਤੇ ਲੋਕਾਂ ਨੂੰ ਆਪਣੇ ਹੱਕਾਂ ਪ੍ਰਤੀ ਜਾਗਰੂਕ ਕਰਾਉਣ ਲਈ ਪਾਏ ਯੋਗਦਾਨ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਹ ਕਰਤਾਰ ਸਿੰਘ ਸਰਾਭਾ ਵਰਗੇ ਸ਼ਹੀਦਾਂ ਦੀ ਲਾਸਾਨੀ ਸ਼ਹੀਦੀ ਕਰਕੇ ਹੀ ਅੱਜ ਅਸੀਂ ਆਜ਼ਾਦ ਦੇਸ਼ ਦੀਆਂ ਆਜ਼ਾਦ ਹਵਾਵਾਂ ਦਾ ਨਿੱਘ ਮਾਣ ਰਹੇ ਹਾਂ। ਉਨ•ਾਂ ਪਿੰਡ ਸਰਾਭਾ ਦੀ ਧਰਤੀ ਨੂੰ ਨਮਸਕਾਰ ਕਰਦਿਆਂ ਐਲਾਨ ਕੀਤਾ ਕਿ ਸ਼ਹੀਦ ਦੇ ਜੱਦੀ ਪਿੰਡ ਦੀਆਂ ਮੰਗਾਂ ਨੂੰ ਦੋ ਮਹੀਨੇ ਵਿੱਚ ਪੂਰਾ ਕਰ ਦਿੱਤਾ ਜਾਵੇਗਾ ਤਾਂ ਜੋ ਇਸ ਪਿੰਡ ਨੂੰ ਨਮੂਨੇ ਦੇ ਪਿੰਡ ਵਜੋਂ ਜਾਣਿਆ ਜਾਵੇ।
ਸਮਾਗਮ ਨੂੰ ਸੰਬੋਧਨ ਕਰਦਿਆਂ ਲੋਕ ਸਭਾ ਮੈਂਬਰ ਸ੍ਰ. ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ ਦੇਸ਼ ਦੀ ਅਜ਼ਾਦੀ ਵਿੱਚ ਵਡਮੁੱਲਾ ਯੋਗਦਾਨ ਪਾਉਣ ਵਾਲੇ ਸ਼ਹੀਦ ਕਰਤਾਰ ਸਿੰਘ ਸਰਾਭਾ ਨੂੰ 'ਕੌਮੀ ਸ਼ਹੀਦ' ਦਾ ਦਰਜਾ ਦਿਵਾਉਣ ਲਈ ਉਨ•ਾਂ ਸੰਸਦ ਵਿੱਚ ਮਾਮਲਾ ਉਠਾਇਆ ਸੀ। ਹੁਣ ਅਗਾਮੀ ਦਸੰਬਰ ਮਹੀਨੇ ਹੋਣ ਵਾਲੇ ਸਰਦ ਰੁੱਤ ਸੈਸ਼ਨ ਵਿੱਚ ਵੀ ਉਹ ਇਹ ਮੁੱਦਾ ਪੂਰੇ ਜ਼ੋਰ-ਸ਼ੋਰ ਨਾਲ ਉਠਾਉਣਗੇ। ਉਨ•ਾਂ ਸ਼ਹੀਦ ਕਰਤਾਰ ਸਿੰਘ ਸਰਾਭਾ ਨੂੰ ਦੇਸ਼ ਦੇ ਕੌਮੀ ਸ਼ਹੀਦ ਕਰਾਰ ਦਿੰਦਿਆਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਉਨ•ਾਂ ਦੇ ਸੰਘਰਸ਼ਮਈ ਜੀਵਨ ਤੋਂ ਸੇਧ ਲੈਣੀ ਚਾਹੀਦੀ ਹੈ। ਉਨ•ਾਂ ਕਿਹਾ ਕਿ ਭਾਰਤ ਦੇਸ਼ ਨੂੰ ਆਜ਼ਾਦ ਕਰਾਉਣ ਵਿੱਚ ਕਈ ਦੇਸ਼ ਭਗਤਾਂ ਨੇ ਸ਼ਹੀਦੀ ਦੇ ਜਾਮ ਪੀਤੇ, ਜਿਨ•ਾਂ ਵਿੱਚੋਂ ਸਭ ਤੋਂ ਛੋਟੀ ਉਮਰ ਵਿੱਚ ਸ਼ਹੀਦੀ ਪਾਉਣ ਦਾ ਮਾਣ ਕਰਤਾਰ ਸਿੰਘ ਸਰਾਭਾ ਨੂੰ ਜਾਂਦਾ ਹੈ। ਇਸ ਮੌਕੇ ਉਨ•ਾਂ ਨੇ ਵੀ ਆਪਣੇ ਅਖ਼ਤਿਆਰੀ ਕੋਟੇ ਵਿੱਚ 10 ਲੱਖ ਰੁਪਏ ਪਿੰਡ ਦੇ ਵਿਕਾਸ ਲਈ ਦੇਣ ਦਾ ਐਲਾਨ ਕੀਤਾ।
ਇਸ ਤੋਂ ਪਹਿਲਾਂ ਸ੍ਰੀ ਆਸ਼ੂ ਅਤੇ ਸ੍ਰ. ਬਿੱਟੂ ਨੇ ਸ਼ਹੀਦ ਦੇ ਬੁੱਤ, ਸਮਾਰਕ ਅਤੇ ਜੱਦੀ ਘਰ ਵਿਖੇ ਉਨ•ਾਂ ਨੂੰ ਫੁੱਲ ਮਾਲਾਵਾਂ ਨਾਲ ਸ਼ਰਧਾਂਜਲੀ ਭੇਟ ਕੀਤੀ। ਉਪਰੰਤ ਉਨ•ਾਂ ਖੇਡ ਮੇਲੇ ਦੌਰਾਨ ਚੱਲ ਰਹੇ ਪਿੰਡ ਵਾਰ ਫਾਈਨਲ ਫੁੱਟਬਾਲ ਮੁਕਾਬਲੇ ਖ਼ਿਡਾਰੀਆਂ ਨਾਲ ਜਾਣ ਪਛਾਣ ਕੀਤੀ। ਇਸ ਮੁਕਾਬਲੇ ਵਿੱਚ ਕੋਕਰੀ ਕਲਾਂ ਦੀ ਟੀਮ ਨੇ ਪਿੰਡ ਅਜੀਤਵਾਲ ਦੀ ਟੀਮ ਨੂੰ ਹਰਾ ਕੇ ਜੇਤੂ ਖ਼ਿਤਾਬ 'ਤੇ ਕਬਜ਼ਾ ਕੀਤਾ। ਸ੍ਰੀ ਆਸ਼ੂ ਅਤੇ ਸ੍ਰ. ਬਿੱਟੂ ਨੇ ਇਨਾਮਾਂ ਦੀ ਵੀ ਵੰਡ ਕੀਤੀ। ਇਸ ਉਪਰੰਤ ਪਿੰਡ ਸਕੂਲ ਵਿੱਚ ਬਣਾਏ ਨਵੇਂ ਕਮਰੇ ਦਾ ਵੀ ਉਦਘਾਟਨ ਕੀਤਾ ਗਿਆ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਜ਼ਿਲ•ਾ ਪੁਲਿਸ ਮੁੱਖੀ ਖੰਨਾ ਸ੍ਰੀ ਧਰੁਵ ਦਹੀਆ, ਸ੍ਰ. ਗੁਰਦੇਵ ਸਿੰਘ ਲਾਪਰਾਂ ਜ਼ਿਲ•ਾ ਪ੍ਰਧਾਨ ਕਾਂਗਰਸ, ਸ੍ਰ. ਮੇਜਰ ਸਿੰਘ ਭੈਣੀ ਸੀਨੀਅਰ ਕਾਂਗਰਸੀ ਆਗੂ, ਐੱਸ. ਡੀ. ਐੱਮ. ਲੁਧਿਆਣਾ (ਪੱਛਮੀ) ਸ੍ਰ. ਦਮਨਜੀਤ ਸਿੰਘ ਮਾਨ, ਜ਼ਿਲ•ਾ ਪ੍ਰੀਸ਼ਦ ਮੈਂਬਰ ਸ੍ਰ. ਪ੍ਰਭਦੀਪ ਸਿੰਘ ਨਾਰੰਗਵਾਲ, ਸ੍ਰ. ਮੇਜਰ ਸਿੰਘ ਮੁੱਲਾਂਪੁਰ, ਤਹਿਸੀਲਦਾਰ ਸ੍ਰ. ਕੰਵਰ ਨਰਿੰਦਰ ਸਿੰਘ, ਸ੍ਰ. ਹਰਨੇਕ ਸਿੰਘ ਸਰਾਭਾ, ਸ੍ਰ. ਭੁਪਿੰਦਰ ਸਿੰਘ ਕਲੱਬ ਪ੍ਰਧਾਨ ਅਤੇ ਹੋਰ ਵੱਡੀ ਗਿਣਤੀ ਵਿੱਚ ਹਾਜ਼ਰ ਸਨ।

kartar singh sarabha 53

Comments


ABOUT US


Sahi Soch Sahi Khabar

CONTACT DETAILS


Khabar World Punjabi
Dr AVM Public Senior Secondary School, Issa Nagri, Ludhiana-141008
Phone: 0 98709 81709
Email: khabarworldpunjabi@gmail.com